Press ESC to close

Nirpakh NazariyaNirpakh Nazariya ਨਿਰਪੱਖ ਨਜ਼ਰੀਆ

ਪੰਜਾਬ ’ਚ ਆਵੇਗਾ ਭਾਰੀ ਤੂਫ਼ਾਨ, ਕਈ ਇਲਾਕਿਆਂ ’ਚ ਮੀਂਹ ਨੂੰ ਲੈ ਕੇ ਵੀ ਅਲਰਟ ਜਾਰੀ

Punjab Weather Update: ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਦਾ ਗਰਮੀ ਨੇ ਬੁਰਾ ਹਾਲ ਕੀਤਾ ਹੋਇਆ ਹੈ। ਸੂਬੇ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 24 ਘੰਟਿਆਂ ਦੌਰਾਨ 1 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ ਜੋ ਕਿ ਆਮ ਤਾਪਮਾਨ ਨਾਲੋਂ 1.6 ਡਿਗਰੀ ਵੱਧ ਹੈ। ਬਠਿੰਡਾ ਸਭ ਤੋਂ ਗਰਮ ਜ਼ਿਲ੍ਹਾ ਰਿਹਾ ਹੈ, ਜਿੱਥੇ ਤਾਪਮਾਨ 45.8 ਡਿਗਰੀ ਦਰਜ ਕੀਤਾ ਗਿਆ ਹੈ।

ਇਸ ਦੇ ਨਾਲ ਹੀ ਅੱਜ ਸੂਬੇ ਦੇ ਪੰਜ ਜ਼ਿਲ੍ਹਿਆਂ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ ‘ਚ ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫਰੀਦਕੋਟ, ਮੋਗਾ, ਬਰਨਾਲਾ, ਮਾਨਸਾ, ਬਠਿੰਡਾ, ਮੁਕਤਸਰ ਅਤੇ ਫਾਜ਼ਿਲਕਾ ਜ਼ਿਲਿਆਂ ਦੇ ਕਈ ਸਥਾਨਾਂ ‘ਤੇ 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ ਤੇ ਮੀਂਹ-ਬਿਜਲੀ ਦੇ ਨਾਲ ਧੂੜ ਭਰੀ ਹਨੇਰੀ/ਗਰਜ਼-ਤੂਫਾਨ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

21, 23, 24 ਅਤੇ 25 ਨੂੰ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਜਦਕਿ 22 ਨੂੰ ਮੌਸਮ ਖੁਸ਼ਕ ਰਹੇਗਾ। 26 ਨੂੰ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਸਮੇਂ ਦੌਰਾਨ, ਤੇਜ਼ ਹਵਾਵਾਂ ਦੇ ਨਾਲ ਗਰਜ/ਬਿਜਲੀ ਚਮਕਣ ਦੀ ਸੰਭਾਵਨਾ ਹੈ। ਅਗਲੇ 3 ਦਿਨਾਂ ਦੌਰਾਨ ਦੱਖਣ ਅਤੇ ਦੱਖਣ-ਪੱਛਮ ਵਿੱਚ ਕੁਝ ਥਾਵਾਂ ‘ਤੇ ਰਾਤ ਨੂੰ ਗਰਮ ਮੌਸਮ ਰਹਿਣ ਦੀ ਸੰਭਾਵਨਾ ਹੈ।

Leave a Reply

Your email address will not be published. Required fields are marked *