
Mock Drill in Border Stater: ਪਾਕਿਸਤਾਨ ਦੀ ਸਰਹੱਦ ਨਾਲ ਲੱਗਦੇ ਰਾਜਾਂ ਵਿੱਚ ਕੱਲ੍ਹ ਯਾਨੀ ਕਿ ਵੀਰਵਾਰ ਸ਼ਾਮ ਨੂੰ ਇੱਕ ਮੌਕ ਡਰਿੱਲ ਦਾ ਆਯੋਜਨ ਕੀਤਾ ਜਾਵੇਗਾ। ਇਨ੍ਹਾਂ ਵਿੱਚ ਜੰਮੂ-ਕਸ਼ਮੀਰ, ਗੁਜਰਾਤ, ਪੰਜਾਬ ਅਤੇ ਰਾਜਸਥਾਨ ਸ਼ਾਮਲ ਹਨ। ਲੋਕਾਂ ਨੂੰ ਸੁਚੇਤ ਰਹਿਣ ਦੀ ਅਪੀਲ ਕੀਤੀ ਗਈ ਹੈ। ਦਰਅਸਲ, 22 ਅਪ੍ਰੈਲ ਨੂੰ ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ 7 ਮਈ ਨੂੰ ਭਾਰਤ ਨੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਅਤੇ ਪਾਕਿਸਤਾਨ ਦੇ 9 ਅੱਤਵਾਦੀ ਟਿਕਾਣਿਆਂ ‘ਤੇ ਹਵਾਈ ਹਮਲੇ ਕੀਤੇ ਸਨ। ਫੌਜ ਨੇ 100 ਅੱਤਵਾਦੀਆਂ ਨੂੰ ਮਾਰ ਦਿੱਤਾ ਸੀ। ਇਸ ਨੂੰ ਆਪਰੇਸ਼ਨ ਸਿੰਦੂਰ ਦਾ ਨਾਂ ਦਿੱਤਾ ਗਿਆ। ਉਦੋਂ ਤੋਂ ਹੀ ਭਾਰਤ ਅਤੇ ਪਾਕਿਸਤਾਨ ਵਿਚਾਲੇ ਤਣਾਅ ਬਣਿਆ ਹੋਇਆ ਹੈ।
ਇਸ ਤੋਂ ਪਹਿਲਾਂ 7 ਮਈ ਨੂੰ ਦੇਸ਼ ਦੇ 244 ਜ਼ਿਲ੍ਹਿਆਂ ਵਿੱਚ ਮੌਕ ਡਰਿੱਲ ਕਰਵਾਈ ਗਈ ਸੀ। ਇਸ ਵਿੱਚ ਨਾਗਰਿਕਾਂ ਨੂੰ ਹਮਲੇ ਦੌਰਾਨ ਆਪਣੀ ਰੱਖਿਆ ਕਰਨ ਦੀ ਸਿਖਲਾਈ ਦਿੱਤੀ ਗਈ। ਅਜਿਹਾ ਯੁੱਧ ਦੀ ਸਥਿਤੀ ਵਿੱਚ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕੀਤਾ ਗਿਆ ਸੀ। 7 ਮਈ ਨੂੰ ਦੇਸ਼ ਦੇ 25 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ 244 ਸ਼ਹਿਰਾਂ ਵਿੱਚ 12 ਮਿੰਟ ਦੀ ਬਲੈਕਆਊਟ ਅਭਿਆਸ ਕੀਤਾ ਗਿਆ ਸੀ। ਗ੍ਰਹਿ ਮੰਤਰਾਲੇ ਨੇ ਇਨ੍ਹਾਂ ਸ਼ਹਿਰਾਂ ਨੂੰ ਸਿਵਲ ਡਿਫੈਂਸ ਜ਼ਿਲ੍ਹਿਆਂ ਵਜੋਂ ਸੂਚੀਬੱਧ ਕੀਤਾ ਸੀ। ਇਹ ਆਮ ਪ੍ਰਸ਼ਾਸਨਿਕ ਜ਼ਿਲ੍ਹਿਆਂ ਨਾਲੋਂ ਵੱਖਰੇ ਸਨ। ਇਸ ਵਿੱਚ ਲੋਕਾਂ, ਕਰਮਚਾਰੀਆਂ ਅਤੇ ਵਿਦਿਆਰਥੀਆਂ ਨੂੰ ਐਮਰਜੈਂਸੀ ਸਥਿਤੀਆਂ ਵਿੱਚ ਬਚਾਅ ਅਤੇ ਨਿਕਾਸੀ ਦੇ ਤਰੀਕਿਆਂ ਬਾਰੇ ਦੱਸਿਆ ਗਿਆ।
ਦੇਸ਼ ਦੇ ਕੁੱਲ 259 ਸਿਵਲ ਡਿਫੈਂਸ ਜ਼ਿਲ੍ਹਿਆਂ ਨੂੰ ਉਨ੍ਹਾਂ ਦੀ ਮਹੱਤਤਾ ਜਾਂ ਸੰਵੇਦਨਸ਼ੀਲਤਾ ਦੇ ਆਧਾਰ ‘ਤੇ 3 ਸ਼੍ਰੇਣੀਆਂ ਵਿੱਚ ਵੰਡਿਆ ਗਿਆ ਹੈ। ਸ਼੍ਰੇਣੀ 1 ਵਿੱਚ ਉਹ ਜ਼ਿਲ੍ਹੇ ਸ਼ਾਮਲ ਹਨ ਜੋ ਸਭ ਤੋਂ ਸੰਵੇਦਨਸ਼ੀਲ ਹਨ। ਅਜਿਹੇ ਕੁੱਲ 13 ਜ਼ਿਲ੍ਹੇ ਹਨ। ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ਵਿੱਚ ਨਰੋਰਾ ਨਿਊਕਲੀਅਰ ਪਲਾਂਟ ਦੀ ਮੌਜੂਦਗੀ ਕਾਰਨ ਇਸ ਨੂੰ ਸ਼੍ਰੇਣੀ 1 ਜ਼ਿਲ੍ਹੇ ਵਿੱਚ ਰੱਖਿਆ ਗਿਆ ਹੈ। ਇਸੇ ਤਰ੍ਹਾਂ ਸ਼੍ਰੇਣੀ 2 ਵਿੱਚ 201 ਜ਼ਿਲ੍ਹੇ ਅਤੇ ਸ਼੍ਰੇਣੀ 3 ਵਿੱਚ 45 ਜ਼ਿਲ੍ਹੇ ਹਨ।
ਦੇਸ਼ ਵਿੱਚ ਆਖਰੀ ਵਾਰ ਅਜਿਹੀ ਮੌਕ ਡਰਿੱਲ 1971 ਵਿੱਚ ਕਰਵਾਈ ਗਈ ਸੀ।ਉਦੋਂ ਭਾਰਤ-ਪਾਕਿਸਤਾਨ ਵਿਚਾਲੇ ਜੰਗ ਹੋਈ ਸੀ। ਇਹ ਮੌਕ ਡਰਿੱਲ ਜੰਗ ਦੌਰਾਨ ਹੋਈ ਸੀ।
Leave a Reply