
Amritsar News: ਸ੍ਰੀ ਹਰਿਮੰਦਰ ਸਾਹਿਬ ਦੇ ਨੇੜੇ ਰਹਿਣ ਵਾਲੇ ਇੱਕ ਵਿਅਕਤੀ ਵੱਲੋਂ ਕੰਪਲੈਕਸ ਵਿੱਚ ਸਥਿਤ ਸ੍ਰੀ ਗੁਰੂ ਅਰਜਨ ਨਿਵਾਸ ਸਰਾਏ ਦੇ ਬਾਹਰ ਸੋਮਵਾਰ ਦੇਰ ਰਾਤ ਗੁਟਕਾ ਸਾਹਿਬ ਦੇ ਅੰਗ ਪਾੜ ਕੇ ਬੇਅਦਬੀ ਕੀਤੀ ਗਈ ਹੈ। ਘਟਨਾ ਤੋਂ ਬਾਅਦ ਸੰਗਤਾਂ ਭੜਕ ਗਈਆਂ, ਉਨ੍ਹਾਂ ਵੱਲੋਂ ਦੋਸ਼ੀ ਨੂੰ ਫੜ ਕੇ ਕੁੱਟਿਆ ਵੀ ਗਿਆ ਹੈ। ਦੋਸ਼ੀ ਦੀ ਕੁੱਟਮਾਰ ਕਰਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹਵਾਲੇ ਕਰ ਦਿੱਤਾ ਗਿਆ। ਫੜੇ ਗਏ ਵਿਅਕਤੀ ਦੀ ਪਛਾਣ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ ਅਤੇ ਉਹ ਹਰਿਮੰਦਰ ਸਾਹਿਬ ਨੇੜੇ ਰਹਿੰਦਾ ਹੈ।


ਉਸ ਨੇ ਅਜਿਹਾ ਕਿਉਂ ਕੀਤਾ ਇਸ ਬਾਰੇ ਉਹ ਅਜੇ ਤੱਕ ਚੁੱਪ ਹੈ। ਦੋਸ਼ੀ ਨੇ ਅਜੇ ਤੱਕ ਇਹ ਸਪੱਸ਼ਟ ਨਹੀਂ ਕੀਤਾ ਹੈ ਕਿ ਉਸ ਨੇ ਇਹ ਕਦਮ ਕਿਉਂ ਚੁੱਕਿਆ। ਫਿਲਹਾਲ ਪੁਲਸ ਨੇ ਉਸ ਨੂੰ ਹਿਰਾਸਤ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮਾਂ ਨੇ ਤਿੰਨ ਗੁਟਕਾ ਸਾਹਿਬ ਪਾੜ ਦਿੱਤੇ ਸਨ।
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਗੁਰਪ੍ਰੀਤ ਸਿੰਘ ਹੈ। ਉਹ ਸ਼ਹੀਦਾਂ ਸਾਹਿਬ ਤੋਂ ਤਿੰਨ ਗੁਟਕਾ ਸਾਹਿਬ ਲੈ ਕੇ ਆਇਆ ਸੀ ਅਤੇ ਰਸਤੇ ਵਿੱਚ ਪਾੜ ਕੇ ਉਸ ਦੇ ਅੰਗ ਸੁੱਟ ਰਿਹਾ ਸੀ।

ਜਦੋਂ ਉਹ ਗੁਰੂ ਅਰਜਨ ਦੇਵ ਸਰਾਏ ਦੇ ਨੇੜੇ ਪਹੁੰਚਿਆ ਤਾਂ ਸ਼ਰਧਾਲੂਆਂ ਨੇ ਉਸ ਨੂੰ ਫੜ ਲਿਆ ਅਤੇ ਬੁਰੀ ਤਰ੍ਹਾਂ ਕੁੱਟਿਆ। ਅੰਤ ਵਿੱਚ ਉਸ ਨੂੰ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਹਵਾਲੇ ਕਰ ਦਿੱਤਾ ਗਿਆ। ਪ੍ਰਧਾਨ ਧਾਮੀ ਨੇ ਮੰਗ ਕੀਤੀ ਹੈ ਕਿ ਇਸ ਤੋਂ ਪਹਿਲਾਂ ਵੀ ਕਈ ਮੁਲਜ਼ਮਾਂ ਨੂੰ ਫੜ ਕੇ ਪੁਲੀਸ ਹਵਾਲੇ ਕੀਤਾ ਜਾ ਚੁੱਕਾ ਹੈ। ਪਰ ਉਨ੍ਹਾਂ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਗਈ। ਮੁਲਜ਼ਮ ਨੂੰ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਦੱਸ ਕੇ ਕਾਰਵਾਈ ’ਚ ਢਿੱਲ ਦਿੱਤੀ ਜਾਂਦੀ ਹੈ। ਇਸ ਦੌਰਾਨ ਉਨ੍ਹਾਂ ਨੇ ਬੇਅਦਬੀ ਦੇ ਦੋਸ਼ੀਆਂ ਨੂੰ ਮੌਤ ਦੀ ਸਜ਼ਾ ਦੇਣ ਦੀ ਮੰਗ ਵੀ ਕੀਤੀ ਹੈ।
ਦੂਜੇ ਪਾਸੇ ADCP ਜਸਰੂਪ ਬਾਠ ਨੇ ਦੱਸਿਆ ਕਿ ਗੁਟਕਾ ਸਾਹਿਬ ਦੀ ਬੇਅਦਬੀ ਦੀ ਕੋਸ਼ਿਸ਼ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਬਿਆਨ ਦਰਜ ਕਰਕੇ ਐਫਆਈਆਰ ਦਰਜ ਕਰ ਲਈ ਗਈ ਹੈ। ਉਕਤ ਵਿਅਕਤੀ ਨੂੰ ਹਿਰਾਸਤ ‘ਚ ਲੈ ਕੇ ਕਾਰਵਾਈ ਕੀਤੀ ਜਾ ਰਹੀ ਹੈ।
ਗੌਰਤਲਬ ਹੈ ਕਿ ਸਾਕਾ ਨੀਲਾ ਤਾਰਾ ਦੀ ਬਰਸੀ ਕਾਰਨ ਕੰਪਲੈਕਸ ਦੇ ਆਲੇ-ਦੁਆਲੇ ਸੁਰੱਖਿਆ ਪਹਿਲਾਂ ਹੀ ਸਖ਼ਤ ਕਰ ਦਿੱਤੀ ਗਈ ਹੈ। ਇਸ ਦੌਰਾਨ ਇਸ ਤਰਾਂ ਦੀ ਘਟਨਾ ਦਾ ਵਾਪਰਨਾ ਮੰਦਭਾਗਾ ਹੈ।
Leave a Reply