
Union Minister Throw Slippers at a Sikh: ਕੋਲਕਾਤਾ ‘ਚ ਕੇਂਦਰੀ ਮੰਤਰੀ ਸੁਕਾਂਤ ਮਜੂਮਦਾਰ ‘ਤੇ ਇਕ ਸਿੱਖ ਵਿਅਕਤੀ ਦੀ ਪੱਗ ‘ਤੇ ਚੱਪਲਾਂ ਸੁੱਟਣ ਦਾ ਦੋਸ਼ ਲੱਗਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਘਟਨਾ ਦੀ ਸਖ਼ਤ ਨਿਖੇਧੀ ਕੀਤੀ ਹੈ। ਧਾਮੀ ਨੇ ਕਿਹਾ ਕਿ ਦਸਤਾਰ ਸਿੱਖ ਧਰਮ ਦਾ ਅਨਿੱਖੜਵਾਂ ਅੰਗ ਹੈ ਅਤੇ ਸਿੱਖ ਪਛਾਣ ਦਾ ਪ੍ਰਤੀਕ ਹੈ।
ਦਸਤਾਰ ਦਾ ਅਪਮਾਨ ਸਮੁੱਚੀ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਂਦਾ ਹੈ। ਉਨ੍ਹਾਂ ਕਿਹਾ ਕਿ ਸਾਰੇ ਧਰਮਾਂ ਦਾ ਸਤਿਕਾਰ ਕਰਨਾ ਕੇਂਦਰੀ ਮੰਤਰੀਆਂ ਦਾ ਫਰਜ਼ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਿੱਖ ਕੌਮ ਦੇ ਯੋਗਦਾਨ ਨੂੰ ਯਾਦ ਕੀਤਾ। ਉਨ੍ਹਾਂ ਕਿਹਾ ਕਿ ਸਿੱਖਾਂ ਨੇ ਦੇਸ਼ ਦੀ ਆਜ਼ਾਦੀ ਅਤੇ ਅਖੰਡਤਾ ਲਈ ਕੁਰਬਾਨੀਆਂ ਦਿੱਤੀਆਂ ਹਨ। ਉਨ੍ਹਾਂ ਨੇ ਭੂਚਾਲ ਅਤੇ ਹੜ੍ਹ ਵਰਗੀਆਂ ਆਫ਼ਤਾਂ ਦੌਰਾਨ ਲੰਗਰ ਅਤੇ ਹੋਰ ਸੇਵਾਵਾਂ ਰਾਹੀਂ ਮਨੁੱਖਤਾ ਦੀ ਸੇਵਾ ਕੀਤੀ ਹੈ।
ਧਾਮੀ ਨੇ ਕਿਹਾ ਕਿ ਸੰਵਿਧਾਨਕ ਅਹੁਦੇ ‘ਤੇ ਕਾਬਜ਼ ਵਿਅਕਤੀ ਵੱਲੋਂ ਅਜਿਹੀ ਘਿਨਾਉਣੀ ਹਰਕਤ ਦੁਖਦ ਹੈ। ਉਨ੍ਹਾਂ ਸਰਕਾਰ ਤੋਂ ਮੰਤਰੀ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਅਜਿਹੀਆਂ ਘਟਨਾਵਾਂ ਨਾ ਸਿਰਫ਼ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੀਆਂ ਹਨ, ਸਗੋਂ ਸਮਾਜ ਵਿੱਚ ਵਿਸ਼ਵਾਸ ਅਤੇ ਸਦਭਾਵਨਾ ਨੂੰ ਵੀ ਕਮਜ਼ੋਰ ਕਰਦੀਆਂ ਹਨ।
Leave a Reply