
Punjab-Haryana Water Dispute: ਪੰਜਾਬ ਅਤੇ ਹਰਿਆਣਾ ਵਿਚਾਲੇ ਪਾਣੀ ਨੂੰ ਲੈ ਕੇ ਵਿਵਾਦ ਤੇਜ਼ ਹੋ ਗਿਆ ਹੈ। ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਚੇਅਰਮੈਨ ਨੂੰ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਨੰਗਲ ਡੈਮ ਵਿਖੇ ਬੰਧਕ ਬਣਾ ਲਿਆ ਹੈ। ਇਸ ਤੋਂ ਬਾਅਦ ਪੰਜਾਬ ਦੇ ਸੀਐਮ ਭਗਵੰਤ ਮਾਨ ਨੰਗਲ ਡੈਮ ਜਾ ਰਹੇ ਹਨ। ਮੁੱਖ ਮੰਤਰੀ ਦੇ ਨਾਲ ਐਡਵੋਕੇਟ ਜਨਰਲ (ਏਜੀ) ਮਨਿੰਦਰਜੀਤ ਸਿੰਘ ਬੇਦੀ ਵੀ ਮੌਜੂਦ ਹਨ ਸੂਤਰਾਂ ਅਨੁਸਾਰ ਬੀਤੀ ਰਾਤ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਇੱਕ ਅਧਿਕਾਰੀ ਨੇ ਨੰਗਲ ਡੈਮ ਤੋਂ ਜ਼ਬਰਦਸਤੀ ਪਾਣੀ ਛੱਡਣ ਦੀ ਕੋਸ਼ਿਸ਼ ਕੀਤੀ, ਜਿਸ ਮਗਰੋਂ ਪੁਲੀਸ ਨੇ ਉਸ ਨੂੰ ਹਿਰਾਸਤ ਵਿੱਚ ਲੈ ਲਿਆ।
ਇਸ ਦੇ ਨਾਲ ਹੀ BBMB ਦੇ ਚੇਅਰਮੈਨ ਮਨੋਜ ਤ੍ਰਿਪਾਠੀ ਵੀ ਭਾਖੜਾ ਨੰਗਲ ਡੈਮ ‘ਤੇ ਪਹੁੰਚ ਗਏ ਹਨ ਪਰ ਉਨ੍ਹਾਂ ਨੂੰ ਡੈਮ ‘ਚ ਨਹੀਂ ਜਾਣ ਦਿੱਤਾ ਗਿਆ। ਇਸ ਤੋਂ ਬਾਅਦ ਉਹ ਸਤਲੁਜ ਭਵਨ ਪੁੱਜੇ। ਇੱਥੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਆਪਣੇ ਸਮਰਥਕਾਂ ਸਮੇਤ ਮੁੱਖ ਗੇਟ ’ਤੇ ਪੁੱਜੇ। ਉਸ ਨੇ ਘਰ ਦੇ ਮੁੱਖ ਗੇਟ ਨੂੰ ਤਾਲਾ ਲਗਾ ਦਿੱਤਾ। ਆਮ ਆਦਮੀ ਪਾਰਟੀ ਦੇ ਸਮਰਥਕਾਂ ਨੇ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਹੈ।
ਦੂਜੇ ਪਾਸੇ ਪੰਜਾਬ-ਹਰਿਆਣਾ ਪਾਣੀ ਦੇ ਵਿਵਾਦ ਦਰਮਿਆਨ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਕਹਿਣਾ ਹੈ ਕਿ ਸੂਬਾ ਸਰਕਾਰ ਨੂੰ ਕੱਲ੍ਹ ਹੀ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਉਣਾ ਚਾਹੀਦਾ ਸੀ। ਅੱਜ ਸੁਰਖੀਆਂ ਦਾ ਇੰਤਜ਼ਾਰ ਨਹੀਂ ਕਰਨਾ ਚਾਹੀਦਾ ਸੀ। ਪੰਜਾਬ ਦੇ ਪਾਣੀਆਂ ਨੂੰ ਮੀਡੀਆ ਬਾਈਟਾਂ ਅਤੇ ਦੋਸ਼ਾਂ ਦੀ ਖੇਡ ਨਾਲ ਸੁਰੱਖਿਅਤ ਨਹੀਂ ਕੀਤਾ ਜਾ ਸਕਦਾ। ਕਾਨੂੰਨੀ ਦੇਰੀ, ਮਾੜੀ ਯੋਜਨਾਬੰਦੀ ਅਤੇ ਲਾਪਰਵਾਹੀ ਵਾਲੇ ਰਵੱਈਏ ਨੇ ਪੰਜਾਬ ਦੇ ਹਿੱਤਾਂ ਨੂੰ ਮੁੜ ਸੱਟ ਮਾਰੀ ਹੈ।
Leave a Reply