
Punjab Weather Update: ਪੱਛਮੀ ਗੜਬੜੀ ਦੇ ਕਮਜ਼ੋਰ ਹੋਣ ਕਰਕੇ ਪੰਜਾਬ ਦਾ ਤਾਪਮਾਨ ਇੱਕ ਵਾਰ ਬਦਲਣ ਜਾ ਰਿਹਾ ਹੈ। ਅੱਜ ਸੋਮਵਾਰ ਨੂੰ ਵੱਧ ਤੋਂ ਵੱਧ ਤਾਪਮਾਨ ‘ਚ ਕੋਈ ਬਦਲਾਅ ਨਹੀਂ ਦੇਖਿਆ ਗਿਆ ਤੇ ਇਸ ਸਮੇਂ ਸੂਬੇ ਵਿੱਚ ਤਾਪਮਾਨ ਆਮ ਨਾਲੋਂ 2 ਡਿਗਰੀ ਵੱਧ ਹੈ। ਮੌਸਮ ਕੇਂਦਰ ਮੁਤਾਬਕ ਪੰਜਾਬ ‘ਚ ਬੁੱਧਵਾਰ ਤੋਂ ਪਾਰਾ ਚੜ੍ਹਨਾ ਸ਼ੁਰੂ ਹੋ ਜਾਵੇਗਾ। ਤਿੰਨ ਦਿਨਾਂ ਲਈ ਗਰਮੀ ਦੀ ਲਹਿਰ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ।

ਮੌਸਮ ਵਿਭਾਗ ਨੇ ਪੰਜਾਬ ਵਿੱਚ 23 ਤੋਂ 25 ਅਪ੍ਰੈਲ ਤੱਕ ਹੀਟ ਵੇਵ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਮੁਤਾਬਕ ਇਸ ਦਾ ਅਸਰ ਰਾਜਸਥਾਨ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਜ਼ਿਆਦਾ ਦੇਖਣ ਨੂੰ ਮਿਲੇਗਾ। 23 ਅਪ੍ਰੈਲ ਦੀ ਹੀ ਗੱਲ ਕਰੀਏ ਤਾਂ ਸੂਬੇ ਦੇ ਮਾਲਵੇ ਦੇ 8 ਜ਼ਿਲ੍ਹਿਆਂ ਫ਼ਿਰੋਜ਼ਪੁਰ, ਫ਼ਾਜ਼ਿਲਕਾ, ਮੁਕਤਸਰ, ਫ਼ਰੀਦਕੋਟ, ਮੋਗਾ, ਬਠਿੰਡਾ, ਮਾਨਸਾ ਅਤੇ ਬਰਨਾਲਾ ਵਿੱਚ ਇਹ ਅਲਰਟ ਜਾਰੀ ਕੀਤਾ ਗਿਆ ਹੈ। ਹਾਲਾਂਕਿ ਹੋਰ ਜ਼ਿਲ੍ਹਿਆਂ ਵਿੱਚ ਵੀ ਤਾਪਮਾਨ ਵਧੇਗਾ ਪਰ ਇਨ੍ਹਾਂ ਜ਼ਿਲ੍ਹਿਆਂ ਵਿੱਚ ਹੀਟ ਵੇਵ ਦੇ ਹਾਲਾਤ ਜ਼ਿਆਦਾ ਦੇਖਣ ਨੂੰ ਮਿਲਣਗੇ।

ਮੌਸਮ ਵਿਗਿਆਨ ਕੇਂਦਰ ਮੁਤਾਬਕ ਤਾਪਮਾਨ ‘ਚ 0.4 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਸ ਦੇ ਬਾਵਜੂਦ ਤਾਪਮਾਨ ਸੂਬੇ ਦੇ ਆਮ ਔਸਤ ਨਾਲੋਂ 1.9 ਡਿਗਰੀ ਸੈਲਸੀਅਸ ਵੱਧ ਰਿਹਾ ਹੈ, ਜੋ ਗਰਮੀ ਦੀ ਤੀਬਰਤਾ ਨੂੰ ਦਰਸਾਉਂਦਾ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 42.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
Leave a Reply