
Akali Councilor Murder Update: ਸ਼੍ਰੋਮਣੀ ਅਕਾਲੀ ਦਲ ਦੇ ਕੌਂਸਲਰ ਹਰਜਿੰਦਰ ਸਿੰਘ ਦੇ ਕਤਲ ਨੂੰ ਅੰਜਾਮ ਦੇਣ ਵਾਲੇ ਤਿੰਨ ਮੁਲਜ਼ਮਾਂ ਦਾ ਪੁਲਿਸ ਨੇ ਐਨਕਾਊਂਟਰ ਕਰ ਦਿੱਤਾ ਹੈ। ਇਹ ਮੁਕਾਬਲਾ ਫਤਿਹਪੁਰ ਕੇਂਦਰੀ ਜੇਲ੍ਹ ਤੋਂ ਕੁਝ ਦੂਰੀ ’ਤੇ ਝਬਾਲ ਰੋਡ ’ਤੇ ਹੋਇਆ ਹੈ। ਦਰਅਸਲ ਪੁਲਿਸ ਨੂੰ ਦੇਖ ਕੇ ਦੋਸ਼ੀਆਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ। ਜਵਾਬੀ ਕਾਰਵਾਈ ਵਿੱਚ ਮੁਲਜ਼ਮ ਗੋਪੀ ਪੁਲੀਸ ਦੀ ਗੋਲੀ ਨਾਲ ਜ਼ਖ਼ਮੀ ਹੋ ਗਿਆ ਜਦਕਿ ਉਸ ਦੇ ਤਿੰਨ ਸਾਥੀ ਪੁਲੀਸ ਨੇ ਫੜ ਲਏ। ਮੌਕੇ ਤੋਂ ਮੁਲਜ਼ਮ ਦਾ ਮੋਟਰਸਾਈਕਲ ਵੀ ਜ਼ਬਤ ਕਰ ਲਿਆ ਗਿਆ ਹੈ। ਮੁਲਜ਼ਮ ਇਸ ਬਾਈਕ ’ਤੇ ਕਤਲ ਕਰਨ ਆਏ ਸਨ। ਪੁਲੀਸ ਕਮਿਸ਼ਨਰ ਜਲਦੀ ਹੀ ਮੌਕੇ ’ਤੇ ਪੁੱਜਣਗੇ।

ਮੁੱਢਲੀ ਜਾਣਕਾਰੀ ਅਨੁਸਾਰ ਪੁਲੀਸ ਨੂੰ ਸੂਚਨਾ ਮਿਲੀ ਸੀ ਕਿ ਮੁਲਜ਼ਮ ਝਬਾਲ ਰੋਡ ਨੇੜੇ ਹਨ। ਜਿਸ ਤੋਂ ਬਾਅਦ ਛੇਹਰਟਾ ਥਾਣੇ ਦੀਆਂ ਟੀਮਾਂ ਛਾਪੇਮਾਰੀ ਕਰਨ ਲਈ ਪਹੁੰਚੀਆਂ ਪਰ ਮੁਲਜ਼ਮਾਂ ਨੇ ਆਪਣੇ ਆਪ ਨੂੰ ਘਿਰਿਆ ਦੇਖ ਕੇ ਪੁਲੀਸ ’ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਦੌਰਾਨ ਜਵਾਬੀ ਕਾਰਵਾਈ ਵਿੱਚ ਇੱਕ ਵਿਅਕਤੀ ਜ਼ਖ਼ਮੀ ਹੋ ਗਿਆ। ਉਸ ਦੀ ਲੱਤ ਵਿੱਚ ਗੋਲੀ ਲੱਗੀ ਸੀ, ਉਸ ਨੂੰ ਹਸਪਤਾਲ ਲਿਜਾਇਆ ਜਾ ਰਿਹਾ ਹੈ। ਜਦਕਿ ਕਰਨ ਕੀੜਾ ਅਤੇ ਕਿਸ਼ੂ ਤੋਂ ਇਲਾਵਾ ਇਕ ਹੋਰ ਵਿਅਕਤੀ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ।

ਦੱਸਦੇਈਏ ਕਿ ਐਤਵਾਰ ਨੂੰ ਮੁਲਜ਼ਮਾਂ ਨੇ ਗੁਰਦੁਆਰੇ ਨੇੜੇ ਹਰਜਿੰਦਰ ਸਿੰਘ ਦਾ ਕਤਲ ਕਰ ਦਿੱਤਾ ਸੀ। ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ, ਜਿਸ ਵਿੱਚ ਮੁਲਜ਼ਮਾਂ ਨੂੰ ਗੋਲੀਆਂ ਚਲਾਉਂਦੇ ਦੇਖਿਆ ਜਾ ਸਕਦਾ ਹੈ। ਪੁਲਿਸ ਮੁਤਾਬਕ ਘਟਨਾ ਨੂੰ ਆਪਸੀ ਰੰਜਿਸ਼ ਕਾਰਨ ਅੰਜਾਮ ਦਿੱਤਾ ਗਿਆ ਹੈ।
Leave a Reply